Sri Guru Granth Sahib Ji — Ang 977 (punjabi)
ਹਰਿ ਤੁਮ ਵਡ ਅਗਮ ਅਗੋਚਰ ਸੁਆਮੀ ਸਭਿ ਧਿਆਵਹਿ ਹਰਿ ਰੁੜਣੇ ॥
ਹੇ ਹਰੀ! ਤੂੰ ਬਹੁਤ ਅਪਹੁੰਚ ਹੈਂ, ਮਨੁੱਖ ਦੇ ਇੰਦਿ®ਆਂ ਦੀ ਪਹੁੰਚ ਤੋਂ ਪਰੇ ਹੈਂ । ਹੇ ਸੁਆਮੀ! ਸਾਰੇ ਜੀਵ ਤੈਨੂੰ ਸੁੰਦਰ-ਸਰੂਪ ਨੂੰ ਸਿਮਰਦੇ ਹਨ ।
ਜਿਨ ਕਉ ਤੁਮੑਰੇ ਵਡ ਕਟਾਖ ਹੈ ਤੇ ਗੁਰਮੁਖਿ ਹਰਿ ਸਿਮਰਣੇ ॥੧॥
ਹੇ ਹਰੀ! ਜਿਨ੍ਹਾਂ ਉਤੇ ਤੇਰੀ ਬਹੁਤ ਮਿਹਰ ਦੀ ਨਿਗਾਹ ਹੈ, ਉਹ ਬੰਦੇ ਗੁਰੂ ਦੀ ਸਰਨ ਪੈ ਕੇ ਤੈਨੂੰ ਸਿਮਰਦੇ ਹਨ ।੧।
ਇਹੁ ਪਰਪੰਚੁ ਕੀਆ ਪ੍ਰਭ ਸੁਆਮੀ ਸਭੁ ਜਗਜੀਵਨੁ ਜੁਗਣੇ ॥
ਇਹ ਜਗਤ-ਰਚਨਾ-ਸੁਆਮੀ ਪ੍ਰਭੂ ਨੇ ਆਪ ਹੀ ਕੀਤੀ ਹੈ, (ਇਸ ਵਿਚ) ਹਰ ਥਾਂ ਜਗਤ ਦਾ ਜੀਵਨ-ਪ੍ਰਭੂ ਆਪ ਹੀ ਵਿਆਪਕ ਹੈ ।
ਜਿਉ ਸਲਲੈ ਸਲਲ ਉਠਹਿ ਬਹੁ ਲਹਰੀ ਮਿਲਿ ਸਲਲੈ ਸਲਲ ਸਮਣੇ ॥੨॥
ਜਿਵੇਂ ਪਾਣੀ ਵਿਚ ਪਾਣੀ ਦੀਆਂ ਬਹੁਤ ਲਹਿਰਾਂ ਉਠਦੀਆਂ ਹਨ, ਤੇ ਉਹ ਪਾਣੀ ਵਿਚ ਮਿਲ ਕੇ ਪਾਣੀ ਹੋ ਜਾਂਦੀਆਂ ਹਨ ।੨।
ਜੋ ਪ੍ਰਭ ਕੀਆ ਸੁ ਤੁਮ ਹੀ ਜਾਨਹੁ ਹਮ ਨਹ ਜਾਣੀ ਹਰਿ ਗਹਣੇ ॥
ਹੇ ਪ੍ਰਭੂ! ਜਿਹੜਾ (ਇਹ ਪਰਪੰਚ) ਤੂੰ ਬਣਾਇਆ ਹੈ ਇਸ ਨੂੰ ਤੂੰ ਆਪ ਹੀ ਜਾਣਦਾ ਹੈਂ, ਅਸੀ ਜੀਵ ਤੇਰੀ ਡੂੰਘਾਈ ਨਹੀਂ ਸਮਝ ਸਕਦੇ ।
ਹਮ ਬਾਰਿਕ ਕਉ ਰਿਦ ਉਸਤਤਿ ਧਾਰਹੁ ਹਮ ਕਰਹ ਪ੍ਰਭੂ ਸਿਮਰਣੇ ॥੩॥
ਹੇ ਪ੍ਰਭੂ! ਅਸੀ ਤੇਰੇ ਬੱਚੇ ਹਾਂ, ਅਸਾਡੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਟਿਕਾ ਰੱਖ, ਤਾ ਕਿ ਅਸੀ ਤੇਰਾ ਸਿਮਰਨ ਕਰਦੇ ਰਹੀਏ ।੩।
ਤੁਮ ਜਲ ਨਿਧਿ ਹਰਿ ਮਾਨ ਸਰੋਵਰ ਜੋ ਸੇਵੈ ਸਭ ਫਲਣੇ ॥
ਹੇ ਪ੍ਰਭੂ! ਤੂੰ (ਸਭ ਖ਼ਜ਼ਾਨਿਆਂ ਦਾ) ਸਮੁੰਦਰ ਹੈਂ, ਤੂੰ (ਸਭ ਅਮੋਲਕ ਪਦਾਰਥਾਂ ਨਾਲ ਭਰਿਆ) ਮਾਨਸਰੋਵਰ ਹੈਂ । ਜਿਹੜਾ ਮਨੁੱਖ ਤੇਰੀ ਸੇਵਾ-ਭਗਤੀ ਕਰਦਾ ਹੈ ਉਸ ਨੂੰ ਸਾਰੇ ਫਲ ਮਿਲ ਜਾਂਦੇ ਹਨ ।
ਜਨੁ ਨਾਨਕੁ ਹਰਿ ਹਰਿ ਹਰਿ ਹਰਿ ਬਾਂਛੈ ਹਰਿ ਦੇਵਹੁ ਕਰਿ ਕ੍ਰਿਪਣੇ ॥੪॥੬॥
ਹੇ ਹਰੀ! ਤੇਰਾ ਦਾਸ ਨਾਨਕ ਤੇਰੇ ਦਰ ਤੋਂ ਤੇਰਾ ਨਾਮ ਮੰਗਦਾ ਹੈ, ਦਇਆ ਕਰ ਕੇ ਇਹ ਦਾਤਿ ਦੇਹ ।੪।੬।
ਨਟ ਨਾਰਾਇਨ ਮਹਲਾ ੪ ਪੜਤਾਲ
ਨਟ ਨਾਰਾਇਨ। ਚੌਥੀ ਪਾਤਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਮੇਰੇ ਮਨ ਸੇਵ ਸਫਲ ਹਰਿ ਘਾਲ ॥
ਹੇ ਮੇਰੇ ਮਨ! ਪਰਮਾਤਮਾ ਦੀ ਸੇਵਾ-ਭਗਤੀ (ਕਰ, ਇਹ) ਮਿਹਨਤ ਫਲ ਦੇਣ ਵਾਲੀ ਹੈ ।
ਲੇ ਗੁਰ ਪਗ ਰੇਨ ਰਵਾਲ ॥
ਗੁਰੂ ਦੇ ਚਰਨਾਂ ਦੀ ਧੂੜ ਲੈ ਕੇ (ਆਪਣੇ ਮੱਥੇ ਉੱਤੇ ਲਾ,
ਸਭਿ ਦਾਲਿਦ ਭੰਜਿ ਦੁਖ ਦਾਲ ॥
ਇਸ ਤਰ੍ਹਾਂ ਆਪਣੇ) ਸਾਰੇ ਦਰਿੱਦਰ ਨਾਸ ਕਰ ਲੈ, (ਗੁਰੂ ਦੇ ਚਰਨਾਂ ਦੀ ਧੂੜ) ਸਾਰੇ ਦੁੱਖਾਂ ਦੇ ਦਲਣ ਵਾਲੀ ਹੈ ।
ਹਰਿ ਹੋ ਹੋ ਹੋ ਨਦਰਿ ਨਿਹਾਲ ॥੧॥ ਰਹਾਉ ॥
ਹੇ ਮਨ! ਹੇ ਮਨ! ਹੇ ਮਨ! ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਨਿਹਾਲ ਹੋ ਜਾਈਦਾ ਹੈ ।੧।ਰਹਾਉ।
ਹਰਿ ਕਾ ਗ੍ਰਿਹੁ ਹਰਿ ਆਪਿ ਸਵਾਰਿਓ ਹਰਿ ਰੰਗ ਰੰਗ ਮਹਲ ਬੇਅੰਤ ਲਾਲ ਲਾਲ ਹਰਿ ਲਾਲ ॥
ਹੇ ਭਾਈ! ਮੈਂ ਉਸ ਪਰਮਾਤਮਾ ਦੇ ਮਿਲਾਪ ਲਈ ਗੁਰੂ ਦਾ ਵਿਚੋਲਾ-ਪਨ ਕੀਤਾ ਹੈ (ਗੁਰੂ ਨੂੰ ਵਿਚੋਲਾ ਬਣਾਇਆ ਹੈ, ਗੁਰੂ ਦੀ ਸਰਨ ਲਈ ਹੈ ।
ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ ਹਮ ਹਰਿ ਕੀ ਗੁਰ ਕੀਈ ਹੈ ਬਸੀਠੀ ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥੧॥
ਗੁਰੂ ਦੀ ਕਿਰਪਾ ਨਾਲ) ਉਸ ਹਰੀ ਨੂੰ ਵੇਖ ਕੇ ਨਿਹਾਲ ਹੋ ਗਈ ਹਾਂ, ਬਹੁਤ ਹੀ ਨਿਹਾਲ ਹੋ ਗਈ ਹਾਂ ।੧।
ਹਰਿ ਆਵਤੇ ਕੀ ਖਬਰਿ ਗੁਰਿ ਪਾਈ ਮਨਿ ਤਨਿ ਆਨਦੋ ਆਨੰਦ ਭਏ ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ ॥
ਹੇ ਭਾਈ! ਗੁਰੂ ਦੀ ਰਾਹੀਂ ਹੀ (ਜਦੋਂ) ਮੈਂ (ਆਪਣੇ ਹਿਰਦੇ ਵਿਚ) ਪਰਮਾਤਮਾ ਦੇ ਆ ਵੱਸਣ ਦੀ ਖ਼ਬਰ ਸੁਣੀ, (ਜਦੋਂ) ਮੈਂ ਸੋਹਣੇ ਲਾਲ-ਪ੍ਰਭੂ ਦਾ ਆਉਣਾ ਸੁਣਿਆ, ਮੇਰੇ ਮਨ ਵਿਚ ਮੇਰੇ ਤਨ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਹੋ ਗਈਆਂ ।
ਜਨੁ ਨਾਨਕੁ ਹਰਿ ਹਰਿ ਮਿਲੇ ਭਏ ਗਲਤਾਨ ਹਾਲ ਨਿਹਾਲ ਨਿਹਾਲ ॥੨॥੧॥੭॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਦਾਸ ਨਾਨਕ ਉਸ ਪਰਮਾਤਮਾ ਨੂੰ ਮਿਲ ਕੇ ਸਮਤ-ਹਾਲ ਹੋ ਗਿਆ, ਨਿਹਾਲ ਹੋ ਗਿਆ, ਨਿਹਾਲ ਹੋ ਗਿਆ ।੨।੧।੭।
ਨਟ ਮਹਲਾ ੪ ॥
ਨਟ ਚੌਥੀ ਪਾਤਸ਼ਾਹੀ।
ਮਨ ਮਿਲੁ ਸੰਤਸੰਗਤਿ ਸੁਭਵੰਤੀ ॥
ਹੇ (ਮੇਰੇ) ਮਨ! ਗੁਰੂ ਦੀ ਸੰਗਤਿ ਵਿਚ ਜੁੜਿਆ ਰਹੁ, (ਇਹ ਸੰਗਤਿ) ਭਲੇ ਗੁਣ ਪੈਦਾ ਕਰਨ ਵਾਲੀ ਹੈ ।
ਸੁਨਿ ਅਕਥ ਕਥਾ ਸੁਖਵੰਤੀ ॥
(ਹੇ ਮੇਰੇ ਮਨ!) ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਗੁਰੂ ਦੀ ਸੰਗਤਿ ਵਿਚ) ਸੁਣਿਆ ਕਰ,
ਸਭ ਕਿਲਵਿਖ ਪਾਪ ਲਹੰਤੀ ॥
(ਇਹ ਸਿਫ਼ਤਿ-ਸਾਲਾਹ) ਆਤਮਕ ਆਨੰਦ ਦੇਣ ਵਾਲੀ ਹੈ; ਹੇ ਮਨ! ਇਹ ਸਾਰੇ ਪਾਪ ਵਿਕਾਰ ਦੂਰ ਕਰ ਦੇਂਦੀ ਹੈ;
ਹਰਿ ਹੋ ਹੋ ਹੋ ਲਿਖਤੁ ਲਿਖੰਤੀ ॥੧॥ ਰਹਾਉ ॥
ਹੇ ਮਨ! (ਇਹ ਕਥਾ ਤੇਰੇ ਅੰਦਰ) ਹਰਿ-ਨਾਮ ਦਾ ਲੇਖ ਲਿਖਣ-ਜੋਗੀ ਹੈ ।੧।ਰਹਾਉ।
ਹਰਿ ਕੀਰਤਿ ਕਲਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ ॥
ਹੇ ਮਨ! ਇਸ ਸੰਸਾਰ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ, ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਸ੍ਰੇਸ਼ਟ ਕਰਮ ਹੈ ।
ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ ॥੧॥
ਹੇ ਮਨ! ਜਿਸ ਮਨੁੱਖ ਨੇ ਇਹ ਸਿਫ਼ਤਿ-ਸਾਲਾਹ ਸੁਣੀ ਹੈ ਜਿਸ ਮਨੁੱਖ ਨੇ ਇਹ ਸਿਫ਼ਤਿ-ਸਾਲਾਹ ਮਨ ਵਿਚ ਵਸਾਈ ਹੈ, ਮੈਂ ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ ।੧।
ਹਰਿ ਅਕਥ ਕਥਾ ਕਾ ਜਿਨਿ ਰਸੁ ਚਾਖਿਆ ਤਿਸੁ ਜਨ ਸਭ ਭੂਖ ਲਹੰਤੀ ॥
ਹੇ ਮਨ! ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸੁਆਦ ਜਿਸ ਮਨੁੱਖ ਨੇ ਚੱਖਿਆ ਹੈ, ਇਹ ਉਸ ਮਨੁੱਖ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਕਰ ਦੇਂਦੀ ਹੈ ।
ਨਾਨਕ ਜਨ ਹਰਿ ਕਥਾ ਸੁਣਿ ਤ੍ਰਿਪਤੇ ਜਪਿ ਹਰਿ ਹਰਿ ਹਰਿ ਹੋਵੰਤੀ ॥੨॥੨॥੮॥
ਹੇ ਨਾਨਕ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਉਸ ਦੇ ਸੇਵਕ (ਮਾਇਆ ਵਲੋਂ) ਰੱਜ ਜਾਂਦੇ ਹਨ, ਪਰਮਾਤਮਾ ਦਾ ਨਾਮ ਜਪ ਕੇ ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ ।੨।੨।੮।
ਨਟ ਮਹਲਾ ੪ ॥
ਨਟ ਚੌਥੀ ਪਾਤਸ਼ਾਹੀ।
ਕੋਈ ਆਨਿ ਸੁਨਾਵੈ ਹਰਿ ਕੀ ਹਰਿ ਗਾਲ ॥
ਹੇ ਭਾਈ! ਜੇ ਕੋਈ ਮਨੁੱਖ (ਗੁਰੂ ਪਾਸੋਂ ਸੁਨੇਹਾ) ਲਿਆ ਕੇ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ;
ਤਿਸ ਕਉ ਹਉ ਬਲਿ ਬਲਿ ਬਾਲ ॥
ਤਾਂ ਮੈਂ ਉਸ ਤੋਂ ਸਦਕੇ ਜਾਵਾਂ, ਕੁਰਬਾਨ ਜਾਵਾਂ ।
ਸੋ ਹਰਿ ਜਨੁ ਹੈ ਭਲ ਭਾਲ ॥
ਉਹ ਮਨੁੱਖ (ਮੇਰੇ ਭਾ ਦਾ) ਭਲਾ ਹੈ ਭਾਗਾਂ ਵਾਲਾ ਹੈ ।