Sri Guru Granth Sahib Ji — Ang 978 (punjabi)
ਹਰਿ ਹੋ ਹੋ ਹੋ ਮੇਲਿ ਨਿਹਾਲ ॥੧॥ ਰਹਾਉ ॥
(ਇਹੋ ਜਿਹੇ ਮਨੁੱਖ ਦੀ ਸੰਗਤਿ ਵਿਚ) ਮਿਲਾ ਕੇ ਪਰਮਾਤਮਾ (ਅਨੇਕਾਂ ਨੂੰ) ਨਿਹਾਲ ਕਰਦਾ ਹੈ ।੧।ਰਹਾਉ।
ਹਰਿ ਕਾ ਮਾਰਗੁ ਗੁਰ ਸੰਤਿ ਬਤਾਇਓ ਗੁਰਿ ਚਾਲ ਦਿਖਾਈ ਹਰਿ ਚਾਲ ॥
ਹੇ ਭਾਈ! ਸੰਤ-ਗੁਰੂ ਨੇ ਪਰਮਾਤਮਾ ਨੂੰ ਮਿਲਣ ਦਾ ਰਸਤਾ ਦੱਸਿਆ ਹੈ, ਗੁਰੂ ਨੇ ਪਰਮਾਤਮਾ ਦੇ ਰਾਹ ਉਤੇ ਤੁਰਨ ਦੀ ਜਾਚ ਸਿਖਾਈ ਹੈ (ਤੇ ਆਖਿਆ ਹੈ—)
ਅੰਤਰਿ ਕਪਟੁ ਚੁਕਾਵਹੁ ਮੇਰੇ ਗੁਰਸਿਖਹੁ ਨਿਹਕਪਟ ਕਮਾਵਹੁ ਹਰਿ ਕੀ ਹਰਿ ਘਾਲ ਨਿਹਾਲ ਨਿਹਾਲ ਨਿਹਾਲ ॥੧॥
ਹੇ ਗੁਰਸਿੱਖੋ! ਆਪਣੇ ਅੰਦਰੋਂ ਵਲ-ਛਲ ਦੂਰ ਕਰੋ, ਨਿਰ-ਛਲ ਹੋ ਕੇ ਪਰਮਾਤਮਾ ਦੇ ਸਿਮਰਨ ਦੀ ਮਿਹਨਤ ਕਰੋ, (ਇਸ ਤਰ੍ਹਾਂ) ਨਿਹਾਲ ਨਿਹਾਲ ਹੋ ਜਾਈਦਾ ਹੈ ।੧।
ਤੇ ਗੁਰ ਕੇ ਸਿਖ ਮੇਰੇ ਹਰਿ ਪ੍ਰਭਿ ਭਾਏ ਜਿਨਾ ਹਰਿ ਪ੍ਰਭੁ ਜਾਨਿਓ ਮੇਰਾ ਨਾਲਿ ॥
ਹੇ ਭਾਈ! ਮੇਰੇ ਗੁਰੂ ਦੇ ਉਹ ਸਿੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਜਿਨ੍ਹਾਂ ਨੇ ਇਹ ਜਾਣ ਲਿਆ ਹੈ ਕਿ ਪਰਮਾਤਮਾ ਸਾਡੇ ਨੇੜੇ ਵੱਸ ਰਿਹਾ ਹੈ ।
ਜਨ ਨਾਨਕ ਕਉ ਮਤਿ ਹਰਿ ਪ੍ਰਭਿ ਦੀਨੀ ਹਰਿ ਦੇਖਿ ਨਿਕਟਿ ਹਦੂਰਿ ਨਿਹਾਲ ਨਿਹਾਲ ਨਿਹਾਲ ਨਿਹਾਲ ॥੨॥੩॥੯॥
ਹੇ ਨਾਨਕ! ਜਿਨ੍ਹਾਂ ਸੇਵਕਾਂ ਨੂੰ ਪਰਮਾਤਮਾ ਨੇ ਇਹ ਸੂਝ ਬਖ਼ਸ਼ ਦਿੱਤੀ, ਉਹ ਸੇਵਕ ਪਰਮਾਤਮਾ ਨੂੰ ਆਪਣੇ ਨੇੜੇ-ਵੱਸਦਾ ਵੇਖ ਕੇ ਆਪਣੇ ਅੰਗ-ਸੰਗ ਵੱਸਦਾ ਵੇਖ ਕੇ ਹਰ ਵੇਲੇ ਪ੍ਰਸੰਨ-ਚਿੱਤ ਰਹਿੰਦੇ ਹਨ ।੨।੩।੯।
ਰਾਗੁ ਨਟ ਨਾਰਾਇਨ ਮਹਲਾ ੫
ਰਾਗ ਨਟ ਨਾਰਾਇਨ। ਪੰਜਵੀਂ ਪਾਤਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਰਾਮ ਹਉ ਕਿਆ ਜਾਨਾ ਕਿਆ ਭਾਵੈ ॥
ਹੇ ਪਰਮਾਤਮਾ! ਮੈਂ ਇਹ ਤਾਂ ਨਹੀਂ ਜਾਣਦਾ ਕਿ ਤੈਨੂੰ ਕੀਹ ਚੰਗਾ ਲੱਗਦਾ ਹ
ਮਨਿ ਪਿਆਸ ਬਹੁਤੁ ਦਰਸਾਵੈ ॥੧॥ ਰਹਾਉ ॥
(ਭਾਵ, ਮੇਰੀ ਤਾਂਘ ਪਸੰਦ ਹੈ ਜਾਂ ਨਹੀਂ, ਪਰ) ਮੇਰੇ ਮਨ ਵਿਚ ਤੇਰੇ ਦਰਸ਼ਨ ਦੀ ਤਾਂਘ ਬਹੁਤ ਹੈ ।੧।ਰਹਾਉ।
ਸੋਈ ਗਿਆਨੀ ਸੋਈ ਜਨੁ ਤੇਰਾ ਜਿਸੁ ਊਪਰਿ ਰੁਚ ਆਵੈ ॥
ਹੇ ਸਰਬ-ਵਿਆਪਕ! ਹੇ ਸਿਰਜਣਹਾਰ! ਉਹੀ ਮਨੁੱਖ ਉੱਚੇ ਆਤਮਕ ਜੀਵਨ ਦੀ ਸੂਝ ਵਾਲਾ ਹੈ, ਉਹੀ ਮਨੁੱਖ ਤੇਰਾ ਸੇਵਕ ਹੈ, ਜਿਸ ਉੱਤੇ ਤੇਰੀ ਖ਼ੁਸ਼ੀ ਹੁੰਦੀ ਹੈ ।
ਕ੍ਰਿਪਾ ਕਰਹੁ ਜਿਸੁ ਪੁਰਖ ਬਿਧਾਤੇ ਸੋ ਸਦਾ ਸਦਾ ਤੁਧੁ ਧਿਆਵੈ ॥੧॥
ਹੇ ਪ੍ਰਭੂ! ਜਿਸ ਉੱਤੇ ਤੂੰ ਮਿਹਰ ਕਰਦਾ ਹੈਂ, ਉਹ ਤੈਨੂੰ ਸਦਾ ਹੀ ਸਿਮਰਦਾ ਰਹਿੰਦਾ ਹੈ ।੧।
ਕਵਨ ਜੋਗ ਕਵਨ ਗਿਆਨ ਧਿਆਨਾ ਕਵਨ ਗੁਨੀ ਰੀਝਾਵੈ ॥
ਹੇ ਭਾਈ! ਉਹ ਕਿਹੜੇ ਜੋਗ-ਸਾਧਨ ਹਨ? ਕਿਹੜੀਆਂ ਗਿਆਨ ਦੀਆਂ ਗੱਲਾਂ ਹਨ? ਕਿਹੜੀਆਂ ਸਮਾਧੀਆਂ ਹਨ? ਕਿਹੜੇ ਗੁਣ ਹਨ ਜਿਨ੍ਹਾਂ ਨਾਲ ਕੋਈ ਮਨੁੱਖ ਪਰਮਾਤਮਾ ਨੂੰ ਪ੍ਰਸੰਨ ਕਰ ਸਕਦਾ ਹੈ? (ਮਨੁੱਖ ਦੇ ਆਪਣੇ ਇਹੋ ਜਿਹੇ ਕੋਈ ਜਤਨ ਕਾਮਯਾਬ ਨਹੀਂ ਹੁੰਦੇ) ।
ਸੋਈ ਜਨੁ ਸੋਈ ਨਿਜ ਭਗਤਾ ਜਿਸੁ ਊਪਰਿ ਰੰਗੁ ਲਾਵੈ ॥੨॥
ਉਹੀ ਮਨੁੱਖ ਪ੍ਰਭੂ ਦਾ ਸੇਵਕ ਹੈ, ਉਹੀ ਮਨੁੱਖ ਪ੍ਰਭੂ ਦਾ ਪਿਆਰਾ ਭਗਤ ਹੈ, ਜਿਸ ਉਤੇ ਉਹ ਆਪ ਆਪਣੇ ਪਿਆਰ ਦਾ ਰੰਗ ਚਾੜ੍ਹਦਾ ਹੈ ।੨।
ਸਾਈ ਮਤਿ ਸਾਈ ਬੁਧਿ ਸਿਆਨਪ ਜਿਤੁ ਨਿਮਖ ਨ ਪ੍ਰਭੁ ਬਿਸਰਾਵੈ ॥
ਹੇ ਭਾਈ! ਉਹੀ ਸਮਝ (ਚੰਗੀ ਹੈ), ਉਹੀ ਬੁੱਧੀ ਤੇ ਸਿਆਣਪ (ਚੰਗੀ ਹੈ), ਜਿਸ ਦੀ ਰਾਹੀਂ ਮਨੁੱਖ ਪਰਮਾਤਮਾ ਨੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਭੁਲਾਂਦਾ ।
ਸੰਤਸੰਗਿ ਲਗਿ ਏਹੁ ਸੁਖੁ ਪਾਇਓ ਹਰਿ ਗੁਨ ਸਦ ਹੀ ਗਾਵੈ ॥੩॥
(ਹੇ ਭਾਈ! ਜਿਸ ਮਨੁੱਖ ਨੇ) ਗੁਰੂ ਦੇ ਚਰਨਾਂ ਵਿਚ ਬੈਠ ਕੇ ਇਹ (ਹਰਿ-ਨਾਮ-ਸਿਮਰਨ) ਸੁਖ ਹਾਸਲ ਕਰ ਲਿਆ, ਉਹ ਸਦਾ ਹੀ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੩।
ਦੇਖਿਓ ਅਚਰਜੁ ਮਹਾ ਮੰਗਲ ਰੂਪ ਕਿਛੁ ਆਨ ਨਹੀ ਦਿਸਟਾਵੈ ॥
ਹੇ ਭਾਈ! ਜਿਸ ਮਨੁੱਖ ਨੇ ਅਚਰਜ-ਰੂਪ ਮਹਾਂ ਆਨੰਦ-ਰੂਪ ਪਰਮਾਤਮਾ ਦਾ ਦਰਸਨ ਕਰ ਲਿਆ, ਉਸ ਨੂੰ (ਉਸ ਵਰਗੀ) ਕੋਈ ਹੋਰ ਚੀਜ਼ ਨਹੀਂ ਦਿੱਸਦੀ ।
ਕਹੁ ਨਾਨਕ ਮੋਰਚਾ ਗੁਰਿ ਲਾਹਿਓ ਤਹ ਗਰਭ ਜੋਨਿ ਕਹ ਆਵੈ ॥੪॥੧॥
ਹੇ ਨਾਨਕ! ਆਖ—ਗੁਰੂ ਨੇ (ਜਿਸ ਮਨੁੱਖ ਦੇ ਮਨ ਤੋਂ ਵਿਕਾਰਾਂ ਦਾ) ਜੰਗਾਲ ਲਾਹ ਦਿੱਤਾ ਉਥੇ ਜਨਮ ਮਰਨ ਦਾ ਗੇੜ ਕਦੇ ਨੇੜੇ ਭੀ ਨਹੀਂ ਢੁਕ ਸਕਦਾ ।੪।੧।
ਨਟ ਨਾਰਾਇਨ ਮਹਲਾ ੫ ਦੁਪਦੇ
ਨਟ ਨਾਰਾਇਨ। ਪੰਜਵੀਂ ਪਾਤਸ਼ਾਹੀ ਦੁਪਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਉਲਾਹਨੋ ਮੈ ਕਾਹੂ ਨ ਦੀਓ ॥
(ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ ਤਦੋਂ ਤੋਂ) ਤੇਰਾ ਕੀਤਾ (ਹਰੇਕ ਕੰਮ) ਮੇਰੇ ਮਨ ਨੂੰ ਮਿੱਠਾ ਲੱਗਣ ਲੱਗ ਪਿਆ ਹੈ,
ਮਨ ਮੀਠ ਤੁਹਾਰੋ ਕੀਓ ॥੧॥ ਰਹਾਉ ॥
(ਜਦੋਂ ਤੋਂ ਕਿਸੇ ਵਲੋਂ ਕਿਸੇ ਵਧੀਕੀ ਦਾ) ਉਲਾਹਮਾ ਮੈਂ ਕਿਸੇ ਨੂੰ ਕਦੇ ਨਹੀਂ ਦਿੱਤਾ ।੧।ਰਹਾਉ।
ਆਗਿਆ ਮਾਨਿ ਜਾਨਿ ਸੁਖੁ ਪਾਇਆ ਸੁਨਿ ਸੁਨਿ ਨਾਮੁ ਤੁਹਾਰੋ ਜੀਓ ॥
ਹੇ ਪ੍ਰਭੂ! ਤੇਰੀ ਰਜ਼ਾ ਨੂੰ (ਮਿੱਠੀ) ਮੰਨ ਕੇ, ਤੇਰੀ ਰਜ਼ਾ ਨੂੰ ਸਮਝ ਕੇ ਮੈਂ ਸੁਖ ਹਾਸਲ ਕਰ ਲਿਆ ਹੈ, ਤੇਰਾ ਨਾਮ ਸੁਣ ਸੁਣ ਕੇ ਮੈਂ ਉੱਚਾ ਆਤਮਕ ਜੀਵਨ ਹਾਸਲ ਕਰ ਲਿਆ ਹੈ ।
ਈਹਾਂ ਊਹਾ ਹਰਿ ਤੁਮ ਹੀ ਤੁਮ ਹੀ ਇਹੁ ਗੁਰ ਤੇ ਮੰਤ੍ਰੁ ਦ੍ਰਿੜੀਓ ॥੧॥
ਮੈਂ ਗੁਰੂ ਪਾਸੋਂ ਇਹ ਉਪਦੇਸ਼ (ਲੈ ਕੇ ਆਪਣੇ ਮਨ ਵਿਚ) ਪੱਕਾ ਕਰ ਲਿਆ ਹੈ ਕਿ ਇਸ ਲੋਕ ਵਿਚ ਅਤੇ ਪਰਲੋਕ ਵਿਚ ਤੂੰ ਹੀ ਸਿਰਫ਼ ਤੂੰ ਹੀ (ਮੇਰਾ ਸਹਾਈ ਹੈਂ) ।੧।
ਜਬ ਤੇ ਜਾਨਿ ਪਾਈ ਏਹ ਬਾਤਾ ਤਬ ਕੁਸਲ ਖੇਮ ਸਭ ਥੀਓ ॥
ਹੇ ਭਾਈ! ਜਦੋਂ ਤੋਂ (ਗੁਰੂ ਪਾਸੋਂ) ਮੈਂ ਇਹ ਗੱਲ ਸਮਝੀ ਹੈ, ਤਦੋਂ ਤੋਂ (ਮੇਰੇ ਅੰਦਰ) ਹਰੇਕ ਕਿਸਮ ਦਾ ਸੁਖ-ਆਨੰਦ ਬਣਿਆ ਰਹਿੰਦਾ ਹੈ ।
ਸਾਧਸੰਗਿ ਨਾਨਕ ਪਰਗਾਸਿਓ ਆਨ ਨਾਹੀ ਰੇ ਬੀਓ ॥੨॥੧॥੨॥
ਹੇ ਨਾਨਕ! (ਆਖ—ਹੇ ਭਾਈ! ਸਾਧ ਸੰਗਤਿ ਵਿਚ (ਗੁਰੂ ਨੇ ਮੇਰੇ ਅੰਦਰ ਆਤਮਕ ਜੀਵਨ ਦਾ ਇਹ) ਚਾਨਣ ਕਰ ਦਿੱਤਾ ਹੈ ਕਿ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਦੂਜਾ (ਕੁਝ ਭੀ ਕਰਨ-ਜੋਗਾ) ਨਹੀਂ ਹੈ ।੨।੧।੨।
ਨਟ ਮਹਲਾ ੫ ॥
ਨਟ ਪੰਜਵੀਂ ਪਾਤਸ਼ਾਹੀ।
ਜਾ ਕਉ ਭਈ ਤੁਮਾਰੀ ਧੀਰ ॥
ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰੀ ਦਿੱਤੀ ਧੀਰਜ ਮਿਲ ਗਈ,
ਜਮ ਕੀ ਤ੍ਰਾਸ ਮਿਟੀ ਸੁਖੁ ਪਾਇਆ ਨਿਕਸੀ ਹਉਮੈ ਪੀਰ ॥੧॥ ਰਹਾਉ ॥
ਉਸ ਦੇ ਅੰਦਰੋਂ ਮੌਤ ਦਾ ਹਰ ਵੇਲੇ ਦਾ ਸਹਿਮ ਮਿਟ ਗਿਆ, ਉਸ ਨੇ ਆਤਮਕ ਆਨੰਦ ਹਾਸਲ ਕਰ ਲਿਆ, ਉਸ ਦੇ ਮਨ ਵਿਚੋਂ ਹਉਮੈ ਦੀ ਚੋਭ ਭੀ ਨਿਕਲ ਗਈ ।੧।ਰਹਾਉ।
ਤਪਤਿ ਬੁਝਾਨੀ ਅੰਮ੍ਰਿਤ ਬਾਨੀ ਤ੍ਰਿਪਤੇ ਜਿਉ ਬਾਰਿਕ ਖੀਰ ॥
(ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਅੰਦਰੋਂ) ਸਤਿਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਨੇ ਮਾਇਆ ਦੀ ਤਿ®ਸ਼ਨਾ ਦੀ ਤਪਸ਼ ਬੁਝਾ ਦਿੱਤੀ, ਉਹ (ਮਾਇਆ ਵਲੋਂ) ਇਉਂ ਰੱਜ ਗਏ, ਜਿਵੇਂ ਬਾਲਕ ਦੁੱਧ ਨਾਲ ਰੱਜਦੇ ਹਨ ।
ਮਾਤ ਪਿਤਾ ਸਾਜਨ ਸੰਤ ਮੇਰੇ ਸੰਤ ਸਹਾਈ ਬੀਰ ॥੧॥
ਹੇ ਭਾਈ! ਮੇਰੇ ਵਾਸਤੇ ਭੀ ਸੰਤ ਜਨ ਹੀ ਮਾਪੇ ਹਨ, ਸੰਤ ਜਨ ਹੀ ਸੱਜਣ ਭਰਾ ਮਦਦਗਾਰ ਹਨ ।੧।