Sri Guru Granth Sahib Ji — Ang 982 (punjabi)
ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥
(ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ) ਮੁੜ ਮੁੜ (ਗੁਰੂ ਦੀ ਚਰਨੀਂ) ਲੱਗ ਕੇ (ਆਪਣੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ) ਬਹੁਤ ਪ੍ਰੀਤਿ ਪੈਦਾ ਕਰ ਲਈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਆਪਣੇ ਜੀਵਨ ਚੰਗੇ ਬਣਾ ਲਏ,
ਗੁਰ ਕੇ ਬਚਨ ਸਤਿ ਸਤਿ ਕਰਿ ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥੬॥
ਗੁਰੂ ਦੇ ਬਚਨਾਂ ਉਤੇ ਪੂਰੀ ਸਰਧਾ ਬਣਾ ਲਈ, ਉਹ ਮਨੁੱਖ ਪਰਮਾਤਮਾ ਨੂੰ ਬਹੁਤ ਪਿਆਰੇ ਲੱਗਦੇ ਹਨ ।੬।
ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮਿ ਪਿਆਰੇ ॥
ਹੇ ਭਾਈ! ਪੂਰਬਲੇ ਜਨਮ ਵਿਚ ਜਿਸ ਮਨੁੱਖ ਨੇ ਥੋੜੇ ਥੋੜੇ ਸ਼ੁਭ ਕਰਮ ਕਮਾਏ, (ਉਹਨਾਂ ਦੀ ਬਰਕਤਿ ਨਾਲ ਹੁਣ ਭੀ) ਪ੍ਰਭੂ ਦੇ ਨਾਮ ਵਿਚ ਪਿਆਰ ਬਣਾਇਆ,
ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ ਰਸੁ ਗਾਵੈ ਰਸੁ ਵੀਚਾਰੇ ॥੭॥
ਗੁਰੂ ਦੀ ਕਿਰਪਾ ਨਾਲ ਉਸ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਲੱਭ ਲਿਆ । ਉਹ ਮਨੁੱਖ (ਸਦਾ) ਨਾਮ-ਰਸ ਨੂੰ ਸਲਾਹੁੰਦਾ ਹੈ, ਨਾਮ-ਰਸ ਨੂੰ ਹੀ ਹਿਰਦੇ ਵਿਚ ਵਸਾਂਦਾ ਹੈ ।੭।
ਹਰਿ ਹਰਿ ਰੂਪ ਰੰਗਿ ਸਭਿ ਤੇਰੇ ਮੇਰੇ ਲਾਲਨ ਲਾਲ ਗੁਲਾਰੇ ॥
ਹੇ ਨਾਨਕ! (ਆਖ—) ਹੇ ਹਰੀ! ਹੇ ਲਾਲ! ਹੇ ਸੋਹਣੇ ਲਾਲ! (ਸਭ ਜੀਅ ਜੰਤ) ਸਾਰੇ ਤੇਰੇ ਹੀ ਰੂਪ ਹਨ ਤੇਰੇ ਹੀ ਰੰਗ ਹਨ ।
ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥੮॥੩॥
ਜਿਹੋ ਜਿਹਾ ਰੰਗ ਤੂੰ (ਕਿਸੇ ਜੀਵ ਨੂੰ) ਦੇਂਦਾ ਹੈਂ (ਉਸ ਉਤੇ) ਉਹੋ ਜਿਹਾ ਰੰਗ ਹੀ ਚੜ੍ਹਦਾ ਹੈ । ਇਹਨਾਂ ਵਿਚਾਰੇ ਜੀਵਾਂ ਦੀ ਆਪਣੀ ਕੋਈ ਪਾਂਇਆਂ ਨਹੀਂ ਹੈ ।੮।੩।
ਨਟ ਮਹਲਾ ੪ ॥
ਨਟ ਚੌਥੀ ਪਾਤਸ਼ਾਹੀ।
ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥
ਹੇ ਮੇਰੇ ਰਾਮ! ਹੇ ਮੇਰੇ ਪ੍ਰਭੂ! (ਜਿਸ ਉੱਤੇ ਭੀ ਮਿਹਰ ਕਰਦਾ ਹੈਂ ਉਸ ਨੂੰ) ਗੁਰੂ ਦੀ ਸਰਨੀ ਪਾ ਕੇ (ਵਿਕਾਰਾਂ ਵਲੋਂ ਉਸ ਦਾ) ਰਾਖਾ ਬਣਦਾ ਹੈਂ,
ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥੧॥ ਰਹਾਉ ॥
ਜਿਵੇਂ ਜਦੋਂ ਤੰਦੂਏ ਨੇ ਗਜ ਨੂੰ ਫੜ ਕੇ ਖਿਚ ਲਿਆ ਸੀ, ਤਾਂ ਤੂੰ ਉਸ ਨੂੰ ਉੱਚਾ ਕਰ ਕੇ ਕੱਢ ਕੇ (ਤੰਦੂਏ ਦੀ ਫਾਹੀ ਤੋਂ) ਬਚਾ ਲਿਆ ਸੀ ।੧।ਰਹਾਉ।
ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ ॥
ਹੇ ਭਾਈ! ਪ੍ਰਭੂ ਦੇ ਭਗਤ ਬਹੁਤ ਸੋਹਣੇ ਜੀਵਨ ਵਾਲੇ ਹੁੰਦੇ ਹਨ, ਪ੍ਰਭੂ (ਉਹਨਾਂ ਦੇ ਮਨ ਵਿਚ) ਸਰਧਾ ਪੈਦਾ ਕਰ ਕੇ ਉਹਨਾਂ ਨੂੰ (ਆਪਣੇ ਨਾਮ ਦਾ) ਸਹਾਰਾ ਦੇਂਦਾ ਹੈ ।
ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਪੈਜ ਸਵਾਰੇ ॥੧॥
ਹੇ ਭਾਈ! ਪ੍ਰਭੂ ਨੇ ਆਪ ਹੀ (ਆਪਣੇ ਸੇਵਕ ਦੇ ਅੰਦਰ) ਸਰਧਾ-ਭਗਤੀ ਪੈਦਾ ਕੀਤੀ ਹੁੰਦੀ ਹੈ, ਸੇਵਕ ਉਸ ਨੂੰ ਮਨ ਵਿਚ ਪਿਆਰਾ ਲੱਗਦਾ ਹੈ, ਪ੍ਰਭੂ ਆਪ ਹੀ ਸੇਵਕ ਦੀ ਇੱਜ਼ਤ ਬਚਾਂਦਾ ਹੈ ।੧।
ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥
ਹੇ ਭਾਈ! ਪ੍ਰਭੂ ਦਾ ਜਿਹੜਾ ਸੇਵਕ ਪ੍ਰਭੂ ਦੀ ਸੇਵਾ-ਭਗਤੀ ਵਿਚ ਲੱਗਦਾ ਹੈ, ਉਹ ਹਰ ਥਾਂ ਪ੍ਰਭੂ ਦਾ ਹੀ ਪਸਾਰਾ ਵੇਖਦਾ ਹੈ,
ਏਕੁ ਪੁਰਖੁ ਇਕੁ ਨਦਰੀ ਆਵੈ ਸਭ ਏਕਾ ਨਦਰਿ ਨਿਹਾਰੇ ॥੨॥
ਉਸ ਨੂੰ ਉਹੀ ਸਰਬ-ਵਿਆਪਕ ਹਰ ਥਾਂ ਦਿੱਸਦਾ ਹੈ (ਉਸ ਨੂੰ ਦਿੱਸਦਾ ਹੈ ਕਿ) ਪ੍ਰਭੂ ਆਪ ਹੀ ਸਭ ਜੀਵਾਂ ਉਤੇ ਮਿਹਰ ਦੀ ਨਿਗਾਹ ਨਾਲ ਤੱਕ ਰਿਹਾ ਹੈ ।੨।
ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ ॥
ਹੇ ਭਾਈ! ਮਾਲਕ ਹਰੀ ਪ੍ਰਭੂ ਸਭ ਥਾਵਾਂ ਵਿਚ ਭਰਪੂਰ ਹੈ, ਦਾਸੀ ਵਾਂਗ ਸਾਰੇ ਜਗਤ ਨੂੰ ਸੰਭਾਲਦਾ ਹੈ ।
ਆਪਿ ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥੩॥
ਦਇਆ ਦਾ ਸੋਮਾ ਪ੍ਰਭੂ ਆਪ ਹੀ ਸਭ ਜੀਵਾਂ ਉਤੇ ਦਇਆ ਕਰਦਾ ਹੈ, ਸਭਨਾਂ ਨੂੰ ਦਾਨ ਦੇਂਦਾ ਹੈ, ਪੱਥਰਾਂ ਵਿਚ ਭੀ ਉਹ ਆਪ ਹੀ ਕੀੜੇ ਪੈਦਾ ਕਰਦਾ ਹੈ (ਤੇ ਉਹਨਾਂ ਨੂੰ ਰਿਜ਼ਕ ਅਪੜਾਂਦਾ ਹੈ) ।੩।
ਅੰਤਰਿ ਵਾਸੁ ਬਹੁਤੁ ਮੁਸਕਾਈ ਭ੍ਰਮਿ ਭੂਲਾ ਮਿਰਗੁ ਸਿੰਙ੍ਹਾਰੇ ॥
ਹੇ ਭਾਈ! (ਹਰਨ ਦੇ ਅੰਦਰ ਹੀ) ਕਸਤੂਰੀ ਦੀ ਬਹੁਤ ਸੁਗੰਧੀ ਮੌਜੂਦ ਹੁੰਦੀ ਹੈ, ਪਰ ਭੁਲੇਖੇ ਵਿਚ ਭੁੱਲ ਕੇ ਹਰਨ (ਉਸ ਸੁਗੰਧੀ ਦੀ ਖ਼ਾਤਰ ਝਾੜੀਆਂ ਵਿਚ) ਭਾਲ ਕਰਦਾ ਫਿਰਦਾ ਹੈ (ਇਹੀ ਹਾਲ ਜੀਵ-ਇਸਤ®ੀ ਦਾ ਹੁੰਦਾ ਹੈ ।
ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥੪॥
ਪ੍ਰਭੂ ਤਾਂ ਇਸ ਦੇ ਅੰਦਰ ਹੀ ਵੱਸਦਾ ਹੈ, ਪਰ ਇਹ ਵਿਚਾਰੀ) ਜੰਗਲ ਜੰਗਲ ਢੂੰਢ ਢੂੰਢ ਕੇ ਭਟਕ ਭਟਕ ਕੇ ਥੱਕ ਜਾਂਦੀ ਹੈ । (ਆਖ਼ਰ) ਪੂਰੇ ਗੁਰੂ ਨੇ ਇਸ ਨੂੰ ਘਰ ਵਿਚ (ਹੀ ਵੱਸਦਾ ਪ੍ਰਭੂ ਵਿਖਾਇਆ ਤੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਇਆ ।੪।
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥
(ਹੇ ਭਾਈ! ਗੁਰੂ ਦੀ) ਬਾਣੀ (ਸਿੱਖ ਦਾ) ਗੁਰੂ ਹੈ, ਗੁਰੂ ਬਾਣੀ ਵਿਚ ਮੌਜੂਦ ਹੈ । (ਗੁਰੂ ਦੀ) ਬਾਣੀ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਹੈ, ਜਿਸ ਨੂੰ ਸਿੱਖ ਹਰ ਵੇਲੇ ਆਪਣੇ ਹਿਰਦੇ ਵਿਚ) ਸਾਂਭ ਰੱਖਦਾ ਹੈ ।
ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥
ਗੁਰੂ ਬਾਣੀ ਉਚਾਰਦਾ ਹੈ, (ਗੁਰੂ ਦਾ) ਸੇਵਕ ਉਸ ਬਾਣੀ ਉਤੇ ਸਰਧਾ ਧਾਰਦਾ ਹੈ । ਗੁਰੂ ਉਸ ਸਿੱਖ ਨੂੰ ਯਕੀਨੀ ਤੌਰ ਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ।੫।
ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥
ਹੇ ਭਾਈ! ਹਰ ਥਾਂ ਪਰਮਾਤਮਾ ਭਰਪੂਰ ਹੈ ਮੌਜੂਦ ਹੈ (ਪਰ ਜੀਵ ਨੂੰ ਇਹ ਸਮਝ ਨਹੀਂ ਆਉਂਦੀ, ਜੀਵ ਆਪਣੇ) ਮਨ ਵਿਚ ਬੀਜੇ ਕਰਮਾਂ ਦਾ ਫਲ ਖਾਂਦਾ ਹੈ
ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥੬॥
(ਤੇ ਦੁੱਖੀ ਹੁੰਦਾ ਹੈ), ਜਿਵੇਂ ਧ੍ਰਿਸਟਬੁਧੀ ਭਲੇ ਚੰਦ®ਹਾਂਸ ਦਾ ਬੁਰਾ ਲੋਚਦਾ ਲੋਚਦਾ ਆਪਣੇ ਹੀ ਘਰ ਨੂੰ ਚੁਆਤੀ ਨਾਲ ਸਾੜ ਬੈਠਾ ।੬।
ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ ॥
ਹੇ ਭਾਈ! ਪ੍ਰਭੂ ਦਾ ਭਗਤ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵੇਖਣ ਲਈ ਤਾਂਘਦਾ ਰਹਿੰਦਾ ਹੈ, ਪ੍ਰਭੂ (ਭੀ ਆਪਣੇ) ਸੇਵਕ-ਭਗਤ ਦੀ ਹਰ ਵੇਲੇ ਰੱਖਿਆ ਕਰਦਾ ਰਹਿੰਦਾ ਹੈ ।
ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥੭॥
ਹਰ ਵੇਲੇ ਮਿਹਰ ਕਰ ਕੇ ਪ੍ਰਭੂ ਆਪਣੇ ਭਗਤ ਦੇ ਹਿਰਦੇ ਵਿਚ ਆਪਣੀ ਭਗਤੀ ਦਾ ਭਾਵ ਪੱਕਾ ਕਰਦਾ ਰਹਿੰਦਾ ਹੈ, ਆਪਣੇ ਭਗਤ ਦੇ ਪੂਰਨਿਆਂ ਉਤੇ ਤੁਰਨ ਵਾਲੇ ਜਗਤ ਨੂੰ ਭੀ ਪਾਰ ਲੰਘਾਂਦਾ ਹੈ ।੭।
ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ ਸਵਾਰੇ ॥
ਤੀਨੋਂ ਕਾਲੋਂ ਮੇਂ ਆਪ ਹੀ ਸਾਮ੍ਰਥ ਸ੍ਵਾਮੀ ਹੈ। ਪ੍ਰਭੂ ਨੇ ਆਪ ਹੀ ਸ੍ਰਿਸਟੀ ਬਣਾਈ ਹੂਈ ਹੈ, ਭਾਵ ਸੁਤੰਤਰ ਹੋਇਕੈ ਰਚਨਾ ਕਰੀ ਹੈ॥
ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥੮॥੪॥
ਸ੍ਰੀ ਗੁਰੂ ਜੀ ਕਹਤੇ ਹੈਂ: ਆਪ ਹੀ ਆਪ ਸਭ ਮੇਂ ਚੇਤਨ ਸੱਤਾ ਰੂਪ ਹੋ ਕੇ ਵਰਤਤਾ ਹੈ। ਜਿਸ ਪਰ ਕਿਰਪਾ ਦ੍ਰਿਸ†ੀ ਕਰਤਾ ਹੈ ਤਿਸ ਕੋ ਆਪ ਹੀ ਤਾਰ ਲੇਤਾ ਹੈ॥੮॥੪॥
ਨਟ ਮਹਲਾ ੪ ॥
ਨਟ ਚੌਥੀ ਪਾਤਸ਼ਾਹੀ।
ਰਾਮ ਕਰਿ ਕਿਰਪਾ ਲੇਹੁ ਉਬਾਰੇ ॥
ਹੇ ਮੇਰੇ ਰਾਮ! ਮਿਹਰ ਕਰ, (ਮੈਨੂੰ ਵਿਕਾਰਾਂ ਦੇ ਹੱਲਿਆਂ ਤੋਂ) ਬਚਾ ਲੈ
ਜਿਉ ਪਕਰਿ ਦ੍ਰੋਪਤੀ ਦੁਸਟਾਂ ਆਨੀ ਹਰਿ ਹਰਿ ਲਾਜ ਨਿਵਾਰੇ ॥੧॥ ਰਹਾਉ ॥
(ਉਸੇ ਤਰ੍ਹਾਂ ਬਚਾ ਲੈ) ਜਿਵੇਂ (ਜਦੋਂ) ਦੁਸ਼ਟਾਂ ਨੇ ਦ®ੋਪਤੀ ਨੂੰ ਫੜ ਕੇ ਲਿਆਂਦਾ ਸੀ (ਤਦੋਂ) ਹੇ ਹਰੀ! ਤੂੰ ਉਸ ਨੂੰ ਨਗਨ ਹੋਣ ਦੀ ਸ਼ਰਮ ਤੋਂ ਬਚਾਇਆ ਸੀ ।੧।ਰਹਾਉ।
ਕਰਿ ਕਿਰਪਾ ਜਾਚਿਕ ਜਨ ਤੇਰੇ ਇਕੁ ਮਾਗਉ ਦਾਨੁ ਪਿਆਰੇ ॥
ਹੇ ਪਿਆਰੇ ਹਰੀ! ਮਿਹਰ ਕਰ, ਅਸੀ (ਤੇਰੇ ਦਰ ਦੇ) ਮੰਗਤੇ ਹਾਂ, ਮੈਂ (ਤੇਰੇ ਦਰ ਤੋਂ) ਇਕ ਦਾਨ ਮੰਗਦਾ ਹਾਂ ।
ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ ਹਰਿ ਗੁਰੁ ਮੇਲਿ ਸਵਾਰੇ ॥੧॥
(ਮੇਰੇ ਮਨ ਵਿਚ) ਸਦਾ ਗੁਰੂ ਨੂੰ ਮਿਲਣ ਦੀ ਤਾਂਘ ਲੱਗੀ ਰਹਿੰਦੀ ਹੈ, ਹੇ ਹਰੀ! ਮੈਨੂੰ ਗੁਰੂ ਮਿਲਾ (ਤੇ ਮੇਰਾ ਜੀਵਨ) ਸਵਾਰ ।੧।
ਸਾਕਤ ਕਰਮ ਪਾਣੀ ਜਿਉ ਮਥੀਐ ਨਿਤ ਪਾਣੀ ਝੋਲ ਝੁਲਾਰੇ ॥
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੇ ਕੰਮ (ਇਉਂ ਵਿਅਰਥ) ਹਨ ਜਿਵੇਂ ਪਾਣੀ ਰਿੜਕੀਦਾ ਹੈ । ਸਾਕਤ ਮਨੁੱਖ (ਮਾਨੋ) ਸਦਾ ਪਾਣੀ ਹੀ ਰਿੜਕਦਾ ਰਹਿੰਦਾ ਹੈ ।
ਮਿਲਿ ਸਤਸੰਗਤਿ ਪਰਮ ਪਦੁ ਪਾਇਆ ਕਢਿ ਮਾਖਨ ਕੇ ਗਟਕਾਰੇ ॥੨॥
ਪਰ ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕੀਤਾ, ਉਹ (ਮਾਨੋ, ਦੁੱਧ ਵਿਚੋਂ) ਮੱਖਣ ਕੱਢ ਕੇ ਮੱਖਣ ਦੇ ਸੁਆਦ ਲਾਂਦਾ ਹੈ ।੨।
ਨਿਤ ਨਿਤ ਕਾਇਆ ਮਜਨੁ ਕੀਆ ਨਿਤ ਮਲਿ ਮਲਿ ਦੇਹ ਸਵਾਰੇ ॥
ਹੇ ਭਾਈ! ਜਿਹੜਾ ਮਨੁੱਖ ਸਦਾ ਸਰੀਰ ਦਾ ਇਸ਼ਨਾਨ ਕਰਦਾ ਰਿਹਾ, ਜੋ ਮਨੁੱਖ ਸਦਾ ਸਰੀਰ ਨੂੰ ਹੀ ਮਲ ਮਲ ਕੇ ਸਾਫ਼-ਸੁਥਰਾ ਬਣਾਂਦਾ ਰਹਿੰਦਾ ਹੈ,