Sri Guru Granth Sahib Ji — Ang 986 (punjabi)
ਮੇਰੇ ਮਨ ਹਰਿ ਭਜੁ ਸਭ ਕਿਲਬਿਖ ਕਾਟ ॥
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਸਾਰੇ ਪਾਪ ਦੂਰ ਕਰਨ ਵਾਲਾ ਹੈ ।
ਹਰਿ ਹਰਿ ਉਰ ਧਾਰਿਓ ਗੁਰਿ ਪੂਰੈ ਮੇਰਾ ਸੀਸੁ ਕੀਜੈ ਗੁਰ ਵਾਟ ॥੧॥ ਰਹਾਉ ॥
ਪਰ ਇਹ ਹਰਿ-ਨਾਮ ਸਦਾ ਪੂਰੇ ਗੁਰੂ ਨੇ ਹੀ (ਪ੍ਰਾਣੀ ਦੇ) ਹਿਰਦੇ ਵਿਚ ਵਸਾਇਆ ਹੈ, (ਮੇਰੇ ਚੰਗੇ ਭਾਗ ਹੋਣ, ਜੇ) ਮੇਰਾ ਸਿਰ (ਅਜਿਹੇ) ਗੁਰੂ ਦੇ ਰਸਤੇ ਵਿਚ (ਭੇਟਾ) ਕੀਤਾ ਜਾਏ ।੧।ਰਹਾਉ।
ਮੇਰੇ ਹਰਿ ਪ੍ਰਭ ਕੀ ਮੈ ਬਾਤ ਸੁਨਾਵੈ ਤਿਸੁ ਮਨੁ ਦੇਵਉ ਕਟਿ ਕਾਟ ॥
ਹੇ ਭਾਈ! ਜਿਹੜਾ ਕੋਈ ਮੈਨੂੰ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਵੇ, ਮੈਂ ਉਸ ਨੂੰ ਆਪਣਾ ਮਨ ਟੋਟੇ ਟੋਟੇ ਕਰ ਕੇ ਦੇ ਦਿਆਂ ।
ਹਰਿ ਸਾਜਨੁ ਮੇਲਿਓ ਗੁਰਿ ਪੂਰੈ ਗੁਰ ਬਚਨਿ ਬਿਕਾਨੋ ਹਟਿ ਹਾਟ ॥੧॥
ਹੇ ਭਾਈ! ਪੂਰੇ ਗੁਰੂ ਨੇ ਹੀ ਸੱਜਣ-ਪ੍ਰਭੂ ਮਿਲਾਇਆ ਹੈ । ਗੁਰੂ ਦੇ ਬਚਨ ਦੀ ਬਰਕਤ ਨਾਲ ਮੈਂ ਉਸ ਦਾ ਹੱਟੀ ਹੱਟੀ ਵਿਕਿਆ (ਗੁਲਾਮ) ਬਣ ਚੁਕਾ ਹਾਂ ।੧।
ਮਕਰ ਪ੍ਰਾਗਿ ਦਾਨੁ ਬਹੁ ਕੀਆ ਸਰੀਰੁ ਦੀਓ ਅਧ ਕਾਟਿ ॥
ਹੇ ਭਾਈ! ਕਿਸੇ ਨੇ ਤਾਂ ਮਾਘ ਦੀ ਸੰਗ੍ਰਾਂਦ ਤੇ ਪ੍ਰਯਾਗ-ਤੀਰਥ ਉਤੇ (ਜਾ ਕੇ) ਬਹੁਤ ਦਾਨ ਕੀਤਾ, ਕਿਸੇ ਨੇ ਕਾਸ਼ੀ ਜਾ ਕੇ ਕਰਵੱਤ® ਨਾਲ ਆਪਣਾ ਸਰੀਰ ਦੁ-ਫਾੜ ਕਰਾ ਦਿੱਤਾ (ਪਰ ਇਹ ਸਭ ਕੁਝ ਵਿਅਰਥ ਹੀ ਗਿਆ,
ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵੈ ਬਹੁ ਕੰਚਨੁ ਦੀਜੈ ਕਟਿ ਕਾਟ ॥੨॥
ਕਿਉਂਕਿ) ਪਰਮਾਤਮਾ ਦੇ ਨਾਮ ਸਿਮਰਨ ਤੋਂ ਬਿਨਾ ਕੋਈ ਭੀ ਮਨੁੱਖ ਮੁਕਤੀ (ਵਿਕਾਰਾਂ ਤੋਂ ਖ਼ਲਾਸੀ) ਹਾਸਲ ਨਹੀਂ ਕਰ ਸਕਦਾ, ਭਾਵੇਂ ਤੀਰਥਾਂ ਤੇ ਜਾ ਕੇ ਬਹੁਤ ਸਾਰਾ ਸੋਨਾ ਭੀ ਥੋੜਾ ਥੋੜਾ ਕਰ ਕੇ ਅਨੇਕਾਂ ਨੂੰ ਦਾਨ ਦਿੱਤਾ ਜਾਏ ।੨।
ਹਰਿ ਕੀਰਤਿ ਗੁਰਮਤਿ ਜਸੁ ਗਾਇਓ ਮਨਿ ਉਘਰੇ ਕਪਟ ਕਪਾਟ ॥
ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ, ਪ੍ਰਭੂ ਦਾ ਜਸ ਗਾਵਿਆ, ਉਸ ਦੇ ਮਨ ਵਿਚਲੇ ਕਿਵਾੜ ਖੁੱਲ੍ਹ ਗਏ (ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ) ।
ਤ੍ਰਿਕੁਟੀ ਫੋਰਿ ਭਰਮੁ ਭਉ ਭਾਗਾ ਲਜ ਭਾਨੀ ਮਟੁਕੀ ਮਾਟ ॥੩॥
ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨ ਦੀ ਖਿੱਝ ਦੂਰ ਕੀਤਿਆਂ ਜਿਸ ਮਨੁੱਖ ਦੇ ਅੰਦਰੋਂ ਹਰੇਕ ਕਿਸਮ ਦਾ ਵਹਿਮ ਤੇ ਡਰ ਦੂਰ ਹੋ ਗਿਆ, ਉਸ ਦੀ ਲੋਕ-ਲਾਜ ਦੀ ਮਟੁਕੀ ਭੀ ਟੁੱਟ ਗਈ (ਜਿਹੜੀ ਉਹ ਸਦਾ ਆਪਣੇ ਸਿਰ ਉੱਤੇ ਚੁੱਕੀ ਫਿਰਦਾ ਸੀ) ।੩।
ਕਲਜੁਗਿ ਗੁਰੁ ਪੂਰਾ ਤਿਨ ਪਾਇਆ ਜਿਨ ਧੁਰਿ ਮਸਤਕਿ ਲਿਖੇ ਲਿਲਾਟ ॥
ਹੇ ਦਾਸ ਨਾਨਕ! (ਆਖ—) ਇਸ ਜਗਤ ਵਿਚ ਪੂਰਾ ਗੁਰੂ ਉਹਨਾਂ ਪ੍ਰਾਣੀਆਂ ਨੇ ਹੀ ਲੱਭਾ ਹੈ, ਜਿਨ੍ਹਾਂ ਦੇ ਮੱਥੇ ਉਤੇ ਧੁਰੋਂ ਹੀ ਅਜਿਹੇ ਲੇਖ ਲਿਖੇ ਹੁੰਦੇ ਹਨ ।
ਜਨ ਨਾਨਕ ਰਸੁ ਅੰਮ੍ਰਿਤੁ ਪੀਆ ਸਭ ਲਾਥੀ ਭੂਖ ਤਿਖਾਟ ॥੪॥੬॥
(ਅਜਿਹੇ ਬੰਦਿਆਂ ਨੇ ਜਦੋਂ ਗੁਰੂ ਦੀ ਕਿਰਪਾ ਨਾਲ) ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਤਾ, ਉਹਨਾਂ ਦੀ ਮਾਇਆ ਵਾਲੀ ਸਾਰੀ ਭੁੱਖ ਤੇ®ਹ ਲਹਿ ਗਈ ।੪।੬।
ਛਕਾ ੧ ॥
ਮਾਲੀ ਗਉੜਾ ਮਹਲਾ ੫
ਮਾਲੀ ਗਉੜਾ ਪੰਜਵੀਂ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਰੇ ਮਨ ਟਹਲ ਹਰਿ ਸੁਖ ਸਾਰ ॥
ਹੇ (ਮੇਰੇ) ਮਨ! ਪਰਮਾਤਮਾ ਦੀ ਸੇਵਾ-ਭਗਤੀ ਅਸਲ ਸੁਖ ਦੇਣ ਵਾਲੀ ਹੈ ।
ਅਵਰ ਟਹਲਾ ਝੂਠੀਆ ਨਿਤ ਕਰੈ ਜਮੁ ਸਿਰਿ ਮਾਰ ॥੧॥ ਰਹਾਉ ॥
ਹੋਰ ਹੋਰ (ਲੋਕਾਂ ਦੀਆਂ) ਟਹਲਾਂ ਵਿਅਰਥ ਹਨ, (ਹੋਰ ਟਹਲਾਂ-ਖ਼ੁਸ਼ਾਮਦਾਂ ਦੇ ਕਾਰਨ) ਆਤਮਕ ਮੌਤ (ਮਨੁੱਖ ਦੇ) ਸਿਰ ਉਤੇ ਸਦਾ ਸਵਾਰ ਰਹਿੰਦੀ ਹੈ ।੧।ਰਹਾਉ।
ਜਿਨਾ ਮਸਤਕਿ ਲੀਖਿਆ ਤੇ ਮਿਲੇ ਸੰਗਾਰ ॥
ਹੇ ਮਨ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ (ਚੰਗਾ ਭਾਗ) ਲਿਖਿਆ ਹੁੰਦਾ ਹੈ ਉਹ ਸਤਸੰਗ ਵਿਚ ਮਿਲਦੇ ਹਨ,
ਸੰਸਾਰੁ ਭਉਜਲੁ ਤਾਰਿਆ ਹਰਿ ਸੰਤ ਪੁਰਖ ਅਪਾਰ ॥੧॥
(ਸਤਸੰਗ ਵਿਚ) ਬੇਅੰਤ ਅਤੇ ਸਰਬ-ਵਿਆਪਕ ਹਰੀ ਦੇ ਸੰਤ ਜਨ (ਉਹਨਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦੇ ਹਨ ।੧।
ਨਿਤ ਚਰਨ ਸੇਵਹੁ ਸਾਧ ਕੇ ਤਜਿ ਲੋਭ ਮੋਹ ਬਿਕਾਰ ॥
ਹੇ ਮਨ! ਲੋਭ ਮੋਹ ਆਦਿਕ ਵਿਕਾਰ ਛੱਡ ਕੇ ਸਦਾ ਗੁਰੂ ਦੇ ਚਰਨਾਂ ਉਤੇ ਪਿਆ ਰਹੁ ।
ਸਭ ਤਜਹੁ ਦੂਜੀ ਆਸੜੀ ਰਖੁ ਆਸ ਇਕ ਨਿਰੰਕਾਰ ॥੨॥
ਹੇ ਮਨ! ਪ੍ਰਭੂ ਤੋਂ ਬਿਨਾ ਕਿਸੇ ਹੋਰ ਦੀ ਕੋਝੀ ਆਸ ਛੱਡ ਦੇਹ । ਇਕ ਪਰਮਾਤਮਾ ਦੀ ਹੀ ਆਸ ਰੱਖ ।੨।
ਇਕਿ ਭਰਮਿ ਭੂਲੇ ਸਾਕਤਾ ਬਿਨੁ ਗੁਰ ਅੰਧ ਅੰਧਾਰ ॥
ਹੇ ਮਨ! ਕਈ ਐਸੇ ਬੰਦੇ (ਜਗਤ ਵਿਚ) ਹਨ ਜੋ ਪਰਮਾਤਮਾ ਨਾਲੋਂ ਟੁੱਟੇ ਰਹਿੰਦੇ ਹਨ, ਤੇ (ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ, ਗੁਰੂ ਤੋਂ ਬਿਨਾ ਉਹ ਆਤਮਕ ਜੀਵਨ ਵਲੋਂ ਉੱਕਾ ਹੀ ਅੰਨ੍ਹੇ ਹੁੰਦੇ ਹਨ ।
ਧੁਰਿ ਹੋਵਨਾ ਸੁ ਹੋਇਆ ਕੋ ਨ ਮੇਟਣਹਾਰ ॥੩॥
(ਪਰ ਉਹਨਾਂ ਦੇ ਭੀ ਕੀਹ ਵੱਸ?) ਪ੍ਰਭੂ ਦੀ ਰਜ਼ਾ ਅਨੁਸਾਰ ਜੋ ਹੋਣਾ ਹੁੰਦਾ ਹੈ ਉਹੀ ਹੋ ਕੇ ਰਹਿੰਦਾ ਹੈ । ਉਸ ਹੋਣੀ ਨੂੰ ਕੋਈ ਭੀ ਜੀਵ ਮਿਟਾ ਨਹੀਂ ਸਕਦਾ ।੩।
ਅਗਮ ਰੂਪੁ ਗੋਬਿੰਦ ਕਾ ਅਨਿਕ ਨਾਮ ਅਪਾਰ ॥
ਹੇ ਮਨ! ਪਰਮਾਤਮਾ ਦੀ ਹਸਤੀ ਅਪਹੰੁਚ ਹੈ, ਬੇਅੰਤ ਪ੍ਰਭੂ ਦੇ ਅਨੇਕਾਂ ਹੀ ਨਾਮ ਹਨ (ਉਸ ਦੇ ਅਨੇਕਾਂ ਗੁਣਾਂ ਦੇ ਕਾਰਨ) ।
ਧਨੁ ਧੰਨੁ ਤੇ ਜਨ ਨਾਨਕਾ ਜਿਨ ਹਰਿ ਨਾਮਾ ਉਰਿ ਧਾਰ ॥੪॥੧॥
ਹੇ ਨਾਨਕ! ਉਹ ਮਨੁੱਖ ਭਾਗਾਂ ਵਾਲੇ ਹਨ ਜਿਨ੍ਹਾਂ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੋਇਆ ਹੈ ।੪।੧।
ਮਾਲੀ ਗਉੜਾ ਮਹਲਾ ੫ ॥
ਮਾਲੀ ਗਉੜਾ ਪੰਜਵੀਂ ਪਾਤਿਸ਼ਾਹੀ।
ਰਾਮ ਨਾਮ ਕਉ ਨਮਸਕਾਰ ॥
ਉਸ ਦੇ ਨਾਮ ਨੂੰ ਆਦਰ-ਸਤਕਾਰ ਨਾਲ ਆਪਣੇ ਹਿਰਦੇ ਵਿਚ ਵਸਾਈ ਰੱਖ ।
ਜਾਸੁ ਜਪਤ ਹੋਵਤ ਉਧਾਰ ॥੧॥ ਰਹਾਉ ॥
ਹੇ ਭਾਈ! ਜਿਸ ਪਰਮਾਤਮਾ ਦਾ ਨਾਮ ਜਪਦਿਆਂ (ਸੰਸਾਰ-ਸਮੁੰਦਰ ਤੋਂ) ਪਾਰ ਉਤਾਰਾ ਹੋ ਜਾਂਦਾ ਹ ।੧।ਰਹਾਉ।
ਜਾ ਕੈ ਸਿਮਰਨਿ ਮਿਟਹਿ ਧੰਧ ॥
ਜਿਸ ਦੇ ਸਿਮਰਨ ਨਾਲ ਮਾਇਆ ਦੇ ਜੰਜਾਲ ਮਿਟ ਜਾਂਦੇ ਹਨ (ਮਨ ਉਤੇ ਪ੍ਰਭਾਵ ਨਹੀਂ ਪਾ ਸਕਦੇ), ਮੂਰਖ ਬੰਦੇ ਭੀ ਸਿਆਣੇ ਹੋ ਜਾਂਦੇ ਹਨ,
ਜਾ ਕੈ ਸਿਮਰਨਿ ਛੂਟਹਿ ਬੰਧ ॥
ਮੋਹ ਦੀਆਂ ਫਾਹੀਆਂ ਟੁੱਟ ਜਾਂਦੀਆਂ ਹਨ,
ਜਾ ਕੈ ਸਿਮਰਨਿ ਮੂਰਖ ਚਤੁਰ ॥
ਮੂਰਖ ਬੰਦੇ ਭੀ ਸਿਆਣੇ ਹੋ ਜਾਂਦੇ ਹਨ,
ਜਾ ਕੈ ਸਿਮਰਨਿ ਕੁਲਹ ਉਧਰ ॥੧॥
ਸਾਰੀ ਕੁਲ ਦਾ ਹੀ ਪਾਰ-ਉਤਾਰਾ ਹੋ ਜਾਂਦਾ ਹੈ (ਉਸ ਨੂੰ ਸਦਾ ਨਮਸਕਾਰ ਕਰਦਾ ਰਹੁ) ।੧।
ਜਾ ਕੈ ਸਿਮਰਨਿ ਭਉ ਦੁਖ ਹਰੈ ॥
ਜਿਸ ਦੇ ਸਿਮਰਨ ਦੀ ਬਰਕਤਿ ਨਾਲ ਮਨੁੱਖ ਹਰੇਕ ਡਰ ਅਤੇ ਸਾਰੇ ਦੁੱਖ ਦੂਰ ਕਰ ਲੈਂਦਾ ਹੈ,
ਜਾ ਕੈ ਸਿਮਰਨਿ ਅਪਦਾ ਟਰੈ ॥
(ਹਰੇਕ) ਬਿਪਤਾ (ਮਨੁੱਖ ਦੇ ਸਿਰ ਤੋਂ) ਟਲ ਜਾਂਦੀ ਹੈ,
ਜਾ ਕੈ ਸਿਮਰਨਿ ਮੁਚਤ ਪਾਪ ॥
ਸਾਰੇ ਪਾਪਾਂ ਤੋਂ ਖ਼ਲਾਸੀ ਹੋ ਜਾਂਦੀ ਹੈ,
ਜਾ ਕੈ ਸਿਮਰਨਿ ਨਹੀ ਸੰਤਾਪ ॥੨॥
ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦੇ (ਉਸ ਨੂੰ ਸਦਾ ਸਿਰ ਨਿਵਾਂਦਾ ਰਹੁ) ।੨।
ਜਾ ਕੈ ਸਿਮਰਨਿ ਰਿਦ ਬਿਗਾਸ ॥
ਜਿਸ ਦਾ ਸਿਮਰਨ ਕਰਨ ਨਾਲ ਹਿਰਦਾ ਖਿੜਿਆ ਰਹਿੰਦਾ ਹੈ,
ਜਾ ਕੈ ਸਿਮਰਨਿ ਕਵਲਾ ਦਾਸਿ ॥
ਮਾਇਆ (ਭੀ) ਦਾਸੀ ਬਣ ਜਾਂਦੀ ਹੈ,
ਜਾ ਕੈ ਸਿਮਰਨਿ ਨਿਧਿ ਨਿਧਾਨ ॥
(ਇਸ ਲੋਕ ਵਿਚ, ਮਾਨੋ) ਸਾਰੀਆਂ ਨਿਧੀਆਂ ਤੇ ਸਾਰੇ ਖ਼ਜ਼ਾਨੇ (ਮਿਲ ਜਾਂਦੇ ਹਨ),
ਜਾ ਕੈ ਸਿਮਰਨਿ ਤਰੇ ਨਿਦਾਨ ॥੩॥
ਤੇ ਅੰਤ ਵੇਲੇ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ (ਉਸ ਨੂੰ ਸਦਾ ਸਿਮਰਦਾ ਰਹੁ) ।੩।
ਪਤਿਤ ਪਾਵਨੁ ਨਾਮੁ ਹਰੀ ॥
ਹੇ ਭਾਈ! ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ,
ਕੋਟਿ ਭਗਤ ਉਧਾਰੁ ਕਰੀ ॥
ਹਰਿ-ਨਾਮ ਕੋ®ੜਾਂ ਭਗਤਾਂ ਦਾ ਉਦਾਰ ਕਰਦਾ ਹੈ ।
ਹਰਿ ਦਾਸ ਦਾਸਾ ਦੀਨੁ ਸਰਨ ॥
ਨਾਨਕ ਦਾ ਮੱਥਾ ਭੀ ਸੰਤਾਂ ਦੇ ਚਰਨਾਂ ਉਤੇ ਪਿਆ ਹੈ,
ਨਾਨਕ ਮਾਥਾ ਸੰਤ ਚਰਨ ॥੪॥੨॥
ਇਹ ਨਿਮਾਣਾ ਭੀ ਪ੍ਰਭੂ ਦੇ ਦਾਸਾਂ ਦੇ ਦਾਸਾਂ ਦੀ ਸਰਨ ਆਇਆ ਹੈ (ਤਾ ਕਿ ਨਾਨਕ ਨੂੰ ਭੀ ਪਰਮਾਤਮਾ ਦਾ ਨਾਮ ਮਿਲ ਜਾਏ) ।੪।੨।
ਮਾਲੀ ਗਉੜਾ ਮਹਲਾ ੫ ॥
ਮਾਲੀ ਗਉੜਾ ਪੰਜਵੀਂ ਪਾਤਿਸ਼ਾਹੀ।
ਐਸੋ ਸਹਾਈ ਹਰਿ ਕੋ ਨਾਮ ॥
ਹੇ ਭਾਈ! ਸਾਧ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦਾ ਨਾਮ ਜਪਿਆ ਕਰ ।
ਸਾਧਸੰਗਤਿ ਭਜੁ ਪੂਰਨ ਕਾਮ ॥੧॥ ਰਹਾਉ ॥
ਤੇਰੇ ਸਾਰੇ ਮਨੋਰਥ ਪੂਰੇ ਹੁੰਦੇ ਰਹਿਣਗੇ । ਹੇ ਭਾਈ! ਪਰਮਾਤਮਾ ਦਾ ਨਾਮ ਇਉਂ ਮਦਦਗਾਰ ਹੁੰਦਾ ਹੈ ।੧।ਰਹਾਉ।
ਬੂਡਤ ਕਉ ਜੈਸੇ ਬੇੜੀ ਮਿਲਤ ॥
ਜਿਵੇਂ ਡੁੱਬ ਰਹੇ ਨੂੰ ਬੇੜੀ ਮਿਲ ਜਾਏ,