Sri Guru Granth Sahib Ji — Ang 987 (punjabi)
ਬੂਝਤ ਦੀਪਕ ਮਿਲਤ ਤਿਲਤ ॥
ਜਿਵੇਂ ਬੁੱਝ ਰਹੇ ਦੀਵੇ ਨੂੰ ਤੇਲ ਮਿਲ ਜਾਏ,
ਜਲਤ ਅਗਨੀ ਮਿਲਤ ਨੀਰ ॥
ਜਿਵੇਂ ਅੱਗ ਵਿਚ ਸੜ ਰਹੇ ਨੂੰ ਪਾਣੀ ਮਿਲ ਜਾਏ,
ਜੈਸੇ ਬਾਰਿਕ ਮੁਖਹਿ ਖੀਰ ॥੧॥
ਜਿਵੇਂ (ਭੁੱਖ ਨਾਲ ਵਿਲਕ ਰਹੇ) ਬੱਚੇ ਦੇ ਮੂੰਹ ਵਿਚ ਦੁੱਧ ਪੈ ਜਾਏ ।੧।
ਜੈਸੇ ਰਣ ਮਹਿ ਸਖਾ ਭ੍ਰਾਤ ॥
(ਹੇ ਭਾਈ! ਪਰਮਾਤਮਾ ਦਾ ਨਾਮ ਇਉਂ ਸਹਾਈ ਹੁੰਦਾ ਹੈ) ਜਿਵੇਂ ਜੁੱਧ ਵਿਚ ਭਰਾ ਸਹਾਈ ਹੁੰਦਾ ਹੈ,
ਜੈਸੇ ਭੂਖੇ ਭੋਜਨ ਮਾਤ ॥
ਜਿਵੇਂ ਕਿਸੇ ਭੁੱਖੇ ਨੂੰ ਭੋਜਨ ਹੀ ਸਹਾਈ ਹੁੰਦਾ ਹੈ,
ਜੈਸੇ ਕਿਰਖਹਿ ਬਰਸ ਮੇਘ ॥
ਜਿਵੇਂ ਖੇਤੀ ਨੂੰ ਬੱਦਲ ਦਾ ਵਰ੍ਹਨਾ,
ਜੈਸੇ ਪਾਲਨ ਸਰਨਿ ਸੇਂਘ ॥੨॥
ਜਿਵੇਂ (ਕਿਸੇ ਅਨਾਥ ਨੂੰ) ਸ਼ੇਰ (ਬਹਾਦਰ) ਦੀ ਸਰਨ ਵਿਚ ਰੱਖਿਆ ਮਿਲਦੀ ਹੈ ।੨।
ਗਰੁੜ ਮੁਖਿ ਨਹੀ ਸਰਪ ਤ੍ਰਾਸ ॥
(ਹੇ ਭਾਈ! ਪ੍ਰਭੂ ਦਾ ਨਾਮ ਇਉਂ ਸਹਾਈ ਹੁੰਦਾ ਹੈ) ਜਿਵੇਂ ਜਿਸ ਦੇ ਮੂੰਹ ਵਿਚ ਗਾਰੁੜ ਮੰਤਰ ਹੋਵੇ ਉਸ ਨੂੰ ਸੱਪ ਦਾ ਡਰ ਨਹੀਂ ਹੁੰਦਾ,
ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥
ਜਿਵੇਂ ਪਿੰਜਰੇ ਵਿਚ ਬੈਠੇ ਤੋਤੇ ਨੂੰ ਬਿੱਲਾ ਨਹੀਂ ਖਾ ਸਕਦਾ,
ਜੈਸੋ ਆਂਡੋ ਹਿਰਦੇ ਮਾਹਿ ॥
ਜਿਵੇਂ ਕੂੰਜ ਦੇ ਚੇਤੇ ਵਿਚ ਟਿਕੇ ਹੋਏ ਉਸ ਦੇ ਆਂਡੇ (ਖ਼ਰਾਬ ਨਹੀਂ ਹੁੰਦੇ),
ਜੈਸੋ ਦਾਨੋ ਚਕੀ ਦਰਾਹਿ ॥੩॥
ਜਿਵੇਂ ਦਾਣੇ ਚੱਕੀ ਦੀ ਕਿੱਲੀ ਨਾਲ (ਟਿਕੇ ਹੋਏ ਪੀਸਣੋਂ ਬਚੇ ਰਹਿੰਦੇ ਹਨ) ।੩।
ਬਹੁਤੁ ਓਪਮਾ ਥੋਰ ਕਹੀ ॥
ਹੇ ਭਾਈ! ਮੈਂ ਤਾਂ ਇਹ ਥੋੜ੍ਹੇ ਜਿਹੇ ਦਿ®ਸ਼ਟਾਂਤ ਹੀ ਦੱਸੇ ਹਨ, ਬਥੇਰੇ ਦੱਸੇ ਜਾ ਸਕਦੇ ਹਨ (ਕਿ ਪਰਮਾਤਮਾ ਦਾ ਨਾਮ ਸਹਾਇਤਾ ਕਰਦਾ ਹੈ) ।
ਹਰਿ ਅਗਮ ਅਗਮ ਅਗਾਧਿ ਤੁਹੀ ॥
ਹੇ ਅਪਹੁੰਚ ਹਰੀ! ਹੇ ਅਥਾਹ ਹਰੀ! ਤੂੰ ਹੀ (ਜੀਵਾਂ ਦਾ ਰੱਖਿਅਕ ਹੈਂ) ।
ਊਚ ਮੂਚੌ ਬਹੁ ਅਪਾਰ ॥
ਹੇ ਹਰੀ! ਤੂੰ ਉੱਚਾ ਹੈਂ, ਤੂੰ ਵੱਡਾ ਹੈਂ, ਤੂੰ ਬੇਅੰਤ ਹੈਂ ।
ਸਿਮਰਤ ਨਾਨਕ ਤਰੇ ਸਾਰ ॥੪॥੩॥
ਹੇ ਨਾਨਕ! (ਆਖ—) ਨਾਮ ਸਿਮਰਦਿਆਂ ਪਾਪਾਂ ਨਾਲ ਲੋਹੇ ਵਾਂਗ ਭਾਰੇ ਹੋਏ ਜੀਵ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।੪।੩।
ਮਾਲੀ ਗਉੜਾ ਮਹਲਾ ੫ ॥
ਮਾਲੀ ਗਉੜਾ ਪੰਜਵੀਂ ਪਾਤਿਸ਼ਾਹੀ।
ਇਹੀ ਹਮਾਰੈ ਸਫਲ ਕਾਜ ॥
ਹੇ ਪ੍ਰਭੂ! ਆਪਣੇ ਦਾਸ (ਨਾਨਕ) ਉਤੇ ਮਿਹਰ ਕਰ (ਤੇ ਸੰਤ ਜਨਾਂ ਦੀ ਸਰਨ ਬਖ਼ਸ਼),
ਅਪੁਨੇ ਦਾਸ ਕਉ ਲੇਹੁ ਨਿਵਾਜਿ ॥੧॥ ਰਹਾਉ ॥
ਇਹ (ਸੰਤ-ਸਰਨ) ਹੀ ਮੇਰੇ ਵਾਸਤੇ ਮੇਰੇ ਮਨੋਰਥਾਂ ਨੂੰ ਸਫਲ ਕਰਨ ਵਾਲੀ ਹੈ ।੧।ਰਹਾਉ।
ਚਰਨ ਸੰਤਹ ਮਾਥ ਮੋਰ ॥
(ਹੇ ਪ੍ਰਭੂ! ਮਿਹਰ ਕਰ) ਮੇਰਾ ਮੱਥਾ ਸੰਤਾਂ ਦੇ ਚਰਨਾਂ ਉਤੇ (ਪਿਆ ਰਹੇ),
ਨੈਨਿ ਦਰਸੁ ਪੇਖਉ ਨਿਸਿ ਭੋਰ ॥
ਅੱਖਾਂ ਨਾਲ ਮੈਂ ਦਿਨ ਰਾਤ ਸੰਤਾਂ ਦਾ ਦਰਸ਼ਨ ਕਰਦਾ ਰਹਾਂ,
ਹਸਤ ਹਮਰੇ ਸੰਤ ਟਹਲ ॥
ਮੇਰੇ ਹੱਥ ਸੰਤਾਂ ਦੀ ਟਹਿਲ ਕਰਦੇ ਰਹਿਣ,
ਪ੍ਰਾਨ ਮਨੁ ਧਨੁ ਸੰਤ ਬਹਲ ॥੧॥
ਮੇਰੀ ਜਿੰਦ ਮੇਰਾ ਮਨ ਮੇਰਾ ਧਨ ਸੰਤਾਂ ਦੇ ਅਰਪਨ ਰਹੇ ।੧।
ਸੰਤਸੰਗਿ ਮੇਰੇ ਮਨ ਕੀ ਪ੍ਰੀਤਿ ॥
(ਹੇ ਪ੍ਰਭੂ!) ਮਿਹਰ ਕਰ) ਸੰਤਾਂ ਨਾਲ ਮੇਰੇ ਮਨ ਦਾ ਪਿਆਰ ਬਣਿਆ ਰਹੇ,
ਸੰਤ ਗੁਨ ਬਸਹਿ ਮੇਰੈ ਚੀਤਿ ॥
ਸੰਤਾਂ ਦੇ ਗੁਣ ਮੇਰੇ ਚਿੱਤ ਵਿਚ ਵੱਸੇ ਰਹਿਣ,
ਸੰਤ ਆਗਿਆ ਮਨਹਿ ਮੀਠ ॥
ਸੰਤਾਂ ਦਾ ਹੁਕਮ ਮੈਨੂੰ ਮਿੱਠਾ ਲੱਗੇ,
ਮੇਰਾ ਕਮਲੁ ਬਿਗਸੈ ਸੰਤ ਡੀਠ ॥੨॥
ਸੰਤਾਂ ਨੂੰ ਵੇਖ ਕੇ ਮੇਰਾ ਹਿਰਦਾ-ਕੰਵਲ ਖਿੜਿਆ ਰਹੇ ।੨।
ਸੰਤਸੰਗਿ ਮੇਰਾ ਹੋਇ ਨਿਵਾਸੁ ॥
(ਹੇ ਪ੍ਰਭੂ! ਮਿਹਰ ਕਰ) ਸੰਤਾਂ ਨਾਲ ਮੇਰਾ ਬਹਿਣ-ਖਲੋਣ ਬਣਿਆ ਰਹੇ,
ਸੰਤਨ ਕੀ ਮੋਹਿ ਬਹੁਤੁ ਪਿਆਸ ॥
ਸੰਤਾਂ ਦੇ ਦਰਸ਼ਨ ਦੀ ਤਾਂਘ ਮੇਰੇ ਅੰਦਰ ਟਿਕੀ ਰਹੇ,
ਸੰਤ ਬਚਨ ਮੇਰੇ ਮਨਹਿ ਮੰਤ ॥
ਸੰਤਾਂ ਦੇ ਬਚਨ-ਮੰਤ® ਮੇਰੇ ਮਨ ਵਿਚ ਟਿਕੇ ਰਹਿਣ,
ਸੰਤ ਪ੍ਰਸਾਦਿ ਮੇਰੇ ਬਿਖੈ ਹੰਤ ॥੩॥
ਸੰਤਾਂ ਦੀ ਕਿਰਪਾ ਨਾਲ ਮੇਰੇ ਸਾਰੇ ਵਿਕਾਰ ਨਾਸ ਹੋ ਜਾਣ ।੩।
ਮੁਕਤਿ ਜੁਗਤਿ ਏਹਾ ਨਿਧਾਨ ॥
ਹੇ ਦਇਆ ਦੇ ਘਰ ਪ੍ਰਭੂ! ਮੈਨੂੰ (ਸੰਤ ਜਨਾਂ ਦੀ ਸੰਗਤਿ ਦਾ) ਦਾਨ ਦੇਹ,
ਪ੍ਰਭ ਦਇਆਲ ਮੋਹਿ ਦੇਵਹੁ ਦਾਨ ॥
ਸੰਤਾਂ ਦੀ ਸੰਗਤਿ ਹੀ ਮੇਰੇ ਵਾਸਤੇ ਸਾਰੇ ਖ਼ਜ਼ਾਨੇ ਹਨ,
ਨਾਨਕ ਕਉ ਪ੍ਰਭ ਦਇਆ ਧਾਰਿ ॥
ਸੰਤਾਂ ਦਾ ਸੰਗ ਕਰਨਾ ਹੀ ਵਿਕਾਰਾਂ ਤੋਂ ਮੁਕਤੀ ਪ੍ਰਾਪਤ ਕਰਨ ਦਾ ਤਰੀਕਾ ਹੈ ।
ਚਰਨ ਸੰਤਨ ਕੇ ਮੇਰੇ ਰਿਦੇ ਮਝਾਰਿ ॥੪॥੪॥
ਹੇ ਪ੍ਰਭੂ! ਨਾਨਕ ਉੱਤੇ ਦਇਆ ਕਰ ਕਿ ਸੰਤਾਂ ਦੇ ਚਰਨ ਮੈਂ ਨਾਨਕ ਦੇ ਹਿਰਦੇ ਵਿਚ ਵੱਸੇ ਰਹਿਣ ।੪।੪।
ਮਾਲੀ ਗਉੜਾ ਮਹਲਾ ੫ ॥
ਮਾਲੀ ਗਉੜਾ ਪੰਜਵੀਂ ਪਾਤਿਸ਼ਾਹੀ।
ਸਭ ਕੈ ਸੰਗੀ ਨਾਹੀ ਦੂਰਿ ॥
ਹੇ ਭਾਈ! ਪਰਮਾਤਮਾ ਆਪ ਸਭ ਕੁਝ ਕਰ ਸਕਦਾ ਹੈ ਜੀਵਾਂ ਪਾਸੋਂ ਕਰਾ ਸਕਦਾ ਹੈ,
ਕਰਨ ਕਰਾਵਨ ਹਾਜਰਾ ਹਜੂਰਿ ॥੧॥ ਰਹਾਉ ॥
ਉਹ ਹਰ ਥਾਂ ਮੌਜੂਦ ਹੈ, ਸਭਨਾਂ ਜੀਵਾਂ ਦੇ ਨਾਲ ਵੱਸਦਾ ਹੈ, ਕਿਸੇ ਤੋਂ ਭੀ ਦੂਰ ਨਹੀਂ ਹੈ ।੧।ਰਹਾਉ।
ਸੁਨਤ ਜੀਓ ਜਾਸੁ ਨਾਮੁ ॥
ਹੇ ਭਾਈ! ਜਿਸ ਪਰਮਾਤਮਾ ਦਾ ਨਾਮ ਸੁਣਦਿਆਂ ਆਤਮਕ ਜੀਵਨ ਮਿਲਦਾ ਹੈ,
ਦੁਖ ਬਿਨਸੇ ਸੁਖ ਕੀਓ ਬਿਸ੍ਰਾਮੁ ॥
ਸਾਰੇ ਦੁੱਖ ਦੂਰ ਹੋ ਜਾਂਦੇ ਹਨ ਅਤੇ (ਹਿਰਦੇ ਵਿਚ) ਸੁਖ ਟਿਕਾਣਾ ਆ ਬਣਾਂਦੇ ਹਨ,
ਸਗਲ ਨਿਧਿ ਹਰਿ ਹਰਿ ਹਰੇ ॥
ਸਭ ਰਿਸ਼ੀ ਮੁਨੀ ਉਸ ਦੀ ਭਗਤੀ ਕਰਦੇ ਹਨ,
ਮੁਨਿ ਜਨ ਤਾ ਕੀ ਸੇਵ ਕਰੇ ॥੧॥
(ਸੰਸਾਰ ਦੇ) ਸਾਰੇ ਹੀ ਖ਼ਜ਼ਾਨੇ ਉਸ ਪਰਮਾਤਮਾ ਦੇ ਪਾਸ ਹਨ ।੧।
ਜਾ ਕੈ ਘਰਿ ਸਗਲੇ ਸਮਾਹਿ ॥
ਹੇ ਭਾਈ! ਉਸ ਕਿਰਪਾਲ ਪ੍ਰਭੂ ਦੀ ਭਗਤੀ ਸਦਾ ਹੀ ਕਰਦੇ ਰਹੋ,
ਜਿਸ ਤੇ ਬਿਰਥਾ ਕੋਇ ਨਾਹਿ ॥
ਜਿਸ ਦੇ ਘਰ ਵਿਚ ਸਾਰੇ ਹੀ (ਖ਼ਜ਼ਾਨੇ) ਟਿਕੇ ਹੋਏ ਹਨ,
ਜੀਅ ਜੰਤ੍ਰ ਕਰੇ ਪ੍ਰਤਿਪਾਲ ॥
ਜਿਸ (ਦੇ ਦਰ) ਤੋਂ ਕੋਈ ਜੀਵ ਖ਼ਾਲੀ ਨਹੀਂ ਜਾਂਦਾ,
ਸਦਾ ਸਦਾ ਸੇਵਹੁ ਕਿਰਪਾਲ ॥੨॥
ਜੋ ਸਭ ਜੀਵਾਂ ਦੀ ਪਾਲਣਾ ਕਰਦਾ ਹੈ ।੨।
ਸਦਾ ਧਰਮੁ ਜਾ ਕੈ ਦੀਬਾਣਿ ॥
ਹੇ ਮੇਰੇ ਮਨ! ਤੂੰ ਉਸ ਪ੍ਰਭੂ ਦਾ ਨਾਮ ਜਪਿਆ ਕਰ
ਬੇਮੁਹਤਾਜ ਨਹੀ ਕਿਛੁ ਕਾਣਿ ॥
ਜੋ ਆਪ ਹੀ ਸਭ ਕੁਝ ਕਰਨ ਦੇ ਸਮਰੱਥ ਹੈ,
ਸਭ ਕਿਛੁ ਕਰਨਾ ਆਪਨ ਆਪਿ ॥
ਜੋ ਬੇ-ਮੁਥਾਜ ਹੈ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ,
ਰੇ ਮਨ ਮੇਰੇ ਤੂ ਤਾ ਕਉ ਜਾਪਿ ॥੩॥
ਅਤੇ ਜਿਸ ਦੀ ਕਚਹਿਰੀ ਵਿਚ ਸਦਾ ਨਿਆਂ ਹੁੰਦਾ ਹੈ ।੩।
ਸਾਧਸੰਗਤਿ ਕਉ ਹਉ ਬਲਿਹਾਰ ॥
ਹੇ ਨਾਨਕ! (ਆਖ—) ਮੈਂ ਗੁਰੂ ਦੀ ਸੰਗਤਿ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੂੰ ਮਿਲ ਕੇ (ਪਰਮਾਤਮਾ ਦਾ ਨਾਮ ਮਿਲਦਾ ਹੈ,
ਜਾਸੁ ਮਿਲਿ ਹੋਵੈ ਉਧਾਰੁ ॥
ਅਤੇ ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ ।
ਨਾਮ ਸੰਗਿ ਮਨ ਤਨਹਿ ਰਾਤ ॥
ਪ੍ਰਭੁ ਨੇ (ਗੁਰੂ ਦੀ ਰਾਹੀਂ) ਜਿਸ ਮਨੁੱਖ ਨੂੰ (ਨਾਮ ਦੀ) ਦਾਤਿ ਬਖ਼ਸ਼ੀ, ਉਹ ਨਾਮ ਨਾਲ ਰੰਗਿਆ ਰਹਿੰਦਾ ਹੈ,
ਨਾਨਕ ਕਉ ਪ੍ਰਭਿ ਕਰੀ ਦਾਤਿ ॥੪॥੫॥
ਉਸ ਦੇ ਮਨ ਵਿਚ ਤਨ ਵਿਚ ਨਾਮ (ਵੱਸਿਆ ਰਹਿੰਦਾ ਹੈ) ।੪।੫।
ਮਾਲੀ ਗਉੜਾ ਮਹਲਾ ੫ ਦੁਪਦੇ
ਮਾਲੀ ਗਉੜਾ ਪੰਜਵੀਂ ਪਾਤਿਸ਼ਾਹੀ ਦੁਪਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਹਰਿ ਸਮਰਥ ਕੀ ਸਰਨਾ ॥
ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਦੀ ਸਰਨ ਪਿਆ ਹਾਂ ਜੋ ਸਭ ਤਾਕਤਾਂ ਦਾ ਮਾਲਕ ਹੈ ।
ਜੀਉ ਪਿੰਡੁ ਧਨੁ ਰਾਸਿ ਮੇਰੀ ਪ੍ਰਭ ਏਕ ਕਾਰਨ ਕਰਨਾ ॥੧॥ ਰਹਾਉ ॥
ਮੇਰੀ ਜਿੰਦ, ਮੇਰਾ ਸਰੀਰ, ਮੇਰਾ ਧਨ, ਮੇਰਾ ਸਰਮਾਇਆ—ਸਭ ਕੁਝ ਉਹ ਪਰਮਾਤਮਾ ਹੀ ਹੈ ਜੋ ਸਾਰੇ ਜਗਤ ਦਾ ਮੂਲ ਹੈ ।੧।ਰਹਾਉ।
ਸਿਮਰਿ ਸਿਮਰਿ ਸਦਾ ਸੁਖੁ ਪਾਈਐ ਜੀਵਣੈ ਕਾ ਮੂਲੁ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਸਦਾ ਆਤਮਕ ਆਨੰਦ ਹਾਸਲ ਕਰਦਾ ਹੈ, ਹਰਿ-ਨਾਮ ਹੀ ਜ਼ਿੰਦਗੀ ਦਾ ਸਹਾਰਾ ਹੈ ।
ਰਵਿ ਰਹਿਆ ਸਰਬਤ ਠਾਈ ਸੂਖਮੋ ਅਸਥੂਲ ॥੧॥
ਇਹਨਾਂ ਦਿੱਸਦੇ ਅਣਦਿੱਸਦੇ ਪਦਾਰਥਾਂ ਵਿਚ ਸਭਨੀਂ ਥਾਈਂ ਪਰਮਾਤਮਾ ਹੀ ਮੌਜੂਦ ਹੈ ।੧।